TSK

TSK · ਯੂਹੰਨਾ 14:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

‹ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”›

‹ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।›

ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

‹ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।›