TSK

TSK · ਯੂਹੰਨਾ 14:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ।

ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।

ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।

¶ ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, ‹“ਮੇਰੇ ਮਗਰ ਚੱਲ।”›

ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”

ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।