¶ ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।
TSK
TSK · ਯੂਹੰਨਾ 15:21
Treasury of Scripture Knowledge references in ਪੰਜਾਬੀ IRV.
‹ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।›
‹ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।›
‹ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ› ‹ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ› ‹ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।›
ਯਿਸੂ ਨੇ ਉੱਤਰ ਦਿੱਤਾ, ‹“ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।›
ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›
ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
‹ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।›