ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ?
TSK
TSK · ਯੂਹੰਨਾ 15:4
Treasury of Scripture Knowledge references in ਪੰਜਾਬੀ IRV.
ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
‹ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।›
ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
‹ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।›
‹ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।›
ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।
ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।