TSK

TSK · ਯੂਹੰਨਾ 15:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।

ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।

ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?

ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।

‹ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।›

ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।

ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।

ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।

ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।