TSK

TSK · ਯੂਹੰਨਾ 15:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।

ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।

ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।

ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।

¶ ‹ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।›

‹ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।›

‹ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।›

¶ ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।

ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।

ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।

¶ ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।