ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
TSK
TSK · ਯੂਹੰਨਾ 15:8
Treasury of Scripture Knowledge references in ਪੰਜਾਬੀ IRV.
ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।›
¶ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, ‹“ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।›
‹“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”›
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।