TSK

TSK · ਯੂਹੰਨਾ 16:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।›

ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।›

¶ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ› ‹ਜੋ ਮੈਂ ਅਯਾਲੀ ਨੂੰ ਮਾਰਾਂਗਾ› ‹ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।›

¶ ‹ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।›

ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।

ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ