ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
TSK
TSK · ਯੂਹੰਨਾ 16:14
Treasury of Scripture Knowledge references in ਪੰਜਾਬੀ IRV.
‹ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l›
ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।
¶ ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।