ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
TSK
TSK · ਯੂਹੰਨਾ 16:21
Treasury of Scripture Knowledge references in ਪੰਜਾਬੀ IRV.
ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ।
ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?
ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।
ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।
ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।