TSK

TSK · ਯੂਹੰਨਾ 16:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।

¶ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ› ‹ਜੋ ਮੈਂ ਅਯਾਲੀ ਨੂੰ ਮਾਰਾਂਗਾ› ‹ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।›

¶ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ› ‹ਮੈਂ ਅਯਾਲੀ ਨੂੰ ਮਰਾਂਗਾ› ‹ਅਤੇ ਭੇਡਾਂ ਖਿੱਲਰ ਜਾਣਗੀਆਂ।›

ਯਿਸੂ ਨੇ ਆਖਿਆ, ‹ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।›

‹ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।›

‹ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।›

ਯਿਸੂ ਨੇ ਉੱਤਰ ਦਿੱਤਾ, ‹“ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।›

‹ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।›

ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।