TSK

TSK · ਯੂਹੰਨਾ 16:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਿਰਫ਼ ਇਸ ਲਈ ਤਾਂ ਜੋ ਇਸਰਾਏਲੀਆਂ ਦੀਆਂ ਪੀੜ੍ਹੀਆਂ ਨੂੰ ਜਿਨ੍ਹਾਂ ਨੂੰ ਪਹਿਲਾਂ ਲੜਾਈ ਦਾ ਢੰਗ ਨਹੀਂ ਆਉਂਦਾ ਸੀ, ਉਹਨਾਂ ਨੂੰ ਸਿਖਾਵੇ,

ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।

‹ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।›

‹“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”›

‹ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।›

ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ!

¶ ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।

¶ ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।

¶ ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।

ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।

ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।

¶ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।

ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।

¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।

‹ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।›

ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।