TSK

TSK · ਯੂਹੰਨਾ 16:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।

‹ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।›

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।›

‹ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।›

‹ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।›

‹ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।›

ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?