ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
TSK
TSK · ਯੂਹੰਨਾ 17:21
Treasury of Scripture Knowledge references in ਪੰਜਾਬੀ IRV.
ਮੈਂ ਉਹਨਾਂ ਨੂੰ ਉਸ ਦੇਸ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਇੱਕੋ ਹੀ ਕੌਮ ਬਣਾਵਾਂਗਾ ਅਤੇ ਉਹਨਾਂ ਸਾਰਿਆਂ ਉੱਤੇ ਰਾਜ ਕਰਨ ਲਈ ਇੱਕੋ ਹੀ ਰਾਜਾ ਹੋਵੇਗਾ, ਉਹ ਅੱਗੇ ਲਈ ਨਾ ਦੋ ਕੌਮਾਂ ਹੋਣਗੀਆਂ ਅਤੇ ਨਾ ਹੀ ਅੱਗੇ ਨੂੰ ਦੋ ਰਾਜਾਂ ਵਿੱਚ ਵੰਡੇ ਜਾਣਗੇ।
ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
‹ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।›
‹ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”›
‹ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”›
‹ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।›
‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›
‹ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।›
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
¶ ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।
ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
¶ ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।