TSK

TSK · ਯੂਹੰਨਾ 17:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

‹ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”›

ਯਿਸੂ ਨੇ ਆਖਿਆ, ‹“ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।›

‹ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।›

‹ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”›

ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।

ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!

ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।

ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।

ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ

¶ ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।

ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।