ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”
TSK
TSK · ਯੂਹੰਨਾ 18:33
Treasury of Scripture Knowledge references in ਪੰਜਾਬੀ IRV.
ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।
¶ ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ‹ਤੂੰ ਸੱਚ ਆਖਿਆ ਹੈ।›
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”
“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, ‹“ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”›
ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।
ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”
ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।