TSK

TSK · ਯੂਹੰਨਾ 18:36

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।

‹ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?›

¶ ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।›

‹ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।›

ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।