TSK

TSK · ਯੂਹੰਨਾ 18:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।

ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।

¶ ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ‹ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।›

‹ਤੁਸੀਂ ਜਾਣਦੇ ਹੋ ਜੋ ਦੋ ਦਿਨਾਂ ਦੇ ਬਾਅਦ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।›

¶ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ› ‹ਜੋ ਮੈਂ ਅਯਾਲੀ ਨੂੰ ਮਾਰਾਂਗਾ› ‹ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।›

¶ ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।›

¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›

‹ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।›

ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”

¶ ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, ‹“ਮੈਂ ਪਿਆਸਾ ਹਾਂ।”›

ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।

¶ ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ