ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।
TSK
TSK · ਯੂਹੰਨਾ 19:17
Treasury of Scripture Knowledge references in ਪੰਜਾਬੀ IRV.
“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ।
¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›
ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ‹ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।›
ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।
¶ ਉਸ ਨੇ ਸਭਨਾਂ ਨੂੰ ਆਖਿਆ ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›
¶ ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
ਕਿਉਂਕਿ ਜਿਨ੍ਹਾਂ ਪਸ਼ੂਆਂ ਦਾ ਲਹੂ ਪ੍ਰਧਾਨ ਜਾਜਕ ਪਵਿੱਤਰ ਸਥਾਨ ਵਿੱਚ ਪਾਪ ਦੇ ਲਈ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ।