TSK

TSK · ਯੂਹੰਨਾ 19:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।

ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।

ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।

ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ