TSK

TSK · ਯੂਹੰਨਾ 19:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”

ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।

ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!

ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”›

‹ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।›