TSK

TSK · ਯੂਹੰਨਾ 2:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।›

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।

ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।