TSK

TSK · ਯੂਹੰਨਾ 2:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।

ਅਤੇ ਉਨ੍ਹਾਂ ਨੂੰ ਕਿਹਾ ਕਿ ‹ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।›

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?›

ਯਿਸੂ ਨੇ ਆਖਿਆ, ‹“ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।›

ਯਿਸੂ ਨੇ ਉਸ ਨੂੰ ਆਖਿਆ, ‹“ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”›

ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ।

ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!