TSK

TSK · ਯੂਹੰਨਾ 2:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਰਾਜਾ ਨੇ ਆਖਿਆ, ਹੇ ਸਰੂਯਾਹ ਦੇ ਪੁੱਤਰੋਂ, ਤੁਹਾਡੇ ਨਾਲ ਮੇਰਾ ਕੀ ਕੰਮ ਹੈ? ਉਹ ਨੂੰ ਸਰਾਪ ਦੇਣ ਦਿਓ, ਕਿਉਂ ਜੋ ਯਹੋਵਾਹ ਨੇ ਉਹ ਨੂੰ ਆਖਿਆ ਹੈ ਕਿ ਦਾਊਦ ਨੂੰ ਸਰਾਪ ਦੇ। ਫਿਰ ਕੌਣ ਆਖ ਸਕਦਾ ਹੈ ਕਿ ਤੂੰ ਅਜਿਹਾ ਕਿਉਂ ਕੀਤਾ?

¶ ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -

ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ‹ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ› ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।

ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, ‹“ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।›

ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

¶ ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।

ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”

¶ ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।