TSK

TSK · ਯੂਹੰਨਾ 20:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।

ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।

ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ,

‹ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।›