TSK

TSK · ਯੂਹੰਨਾ 20:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?

ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,

ਉਸ ਨੇ ਉਨ੍ਹਾਂ ਨੂੰ ਆਖਿਆ ਕਿ ‹ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ?› ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ।

‹“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”›

‹ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।›

ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”

ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।