ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
TSK
TSK · ਯੂਹੰਨਾ 20:19
Treasury of Scripture Knowledge references in ਪੰਜਾਬੀ IRV.
‹ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।›
¶ ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
‹“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”›
‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›
ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ।”›
ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।
ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ!
¶ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
¶ ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।