TSK

TSK · ਯੂਹੰਨਾ 20:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।

ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, ‹“ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”›

ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”

ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ

ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।