TSK

TSK · ਯੂਹੰਨਾ 20:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।

ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ।

¶ ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।

¶ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ l”›