All books in ਪੰਜਾਬੀ IRV

ਯੂਹੰਨਾ 21

ਪੰਜਾਬੀ IRV · verses 15-19

21 ਅਧਿਆਏ

ਪੰਜਾਬੀ IRV / ਯੂਹੰਨਾ / ਅਧਿਆਏ 21

ਪੰਜਾਬੀ IRV · verses 15-19

15 ¶ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, ‹“ਮੇਰੇ ਲੇਲੇ ਚਾਰ।”›

16 ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, ‹“ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਦੀ ਰਾਖੀ ਕਰ।”›

17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›

18 ‹ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”›

19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, ‹“ਮੇਰੇ ਮਗਰ ਹੋ ਤੁਰ।”›