TSK

TSK · ਯੂਹੰਨਾ 21:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।

ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।

ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।

ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।

ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।

¶ ‹ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।›

¶ ‹ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।›

ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।

¶ ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!

‹ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।›

ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, ‹“ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।›

¶ ‹“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।›

ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ

ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, ‹“ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”› ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਦੀ ਰਾਖੀ ਕਰ।”›

¶ ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।

¶ ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।

¶ ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ।

ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।

ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

¶ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ

ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ

¶ ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,

¶ ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ।