TSK

TSK · ਯੂਹੰਨਾ 21:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।

¶ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।

ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ‹ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।›

ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।

ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?

ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।