ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
TSK
TSK · ਯੂਹੰਨਾ 3:10
Treasury of Scripture Knowledge references in ਪੰਜਾਬੀ IRV.
ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ।
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।
ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
¶ ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।
ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
¶ ਉਸ ਵੇਲੇ ਯਿਸੂ ਨੇ ਆਖਿਆ, ‹ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।›
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।›
ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।
ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।