TSK

TSK · ਯੂਹੰਨਾ 3:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -

¶ ‹ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।›

ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।

ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”›

‹ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।›

‹ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।›

ਯਿਸੂ ਨੇ ਉੱਤਰ ਦਿੱਤਾ ‹“ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।›

ਤਾਂ ਯਿਸੂ ਨੇ ਲੋਕਾਂ ਆਖਿਆ, ‹“ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।›

¶ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।

‹ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”›

¶ ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,

ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।