TSK

TSK · ਯੂਹੰਨਾ 3:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

‹ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।›

ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ।

ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ

ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।