TSK

TSK · ਯੂਹੰਨਾ 3:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।

ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”