TSK

TSK · ਯੂਹੰਨਾ 5:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਉਸ ਨੂੰ ਆਖਿਆ, ‹ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ ਪਰ ਤੂੰ ਜਾ ਕੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰ।›

‹ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।›

‹ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।›

‹ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।›

‹ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”›

¶ ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, ‹“ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।›

¶ ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।

¶ ‹ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ।›