TSK

TSK · ਯੂਹੰਨਾ 5:35

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ।

ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।

¶ ‹ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।›

ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।

ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।›

¶ ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।

ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ