ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।
TSK
TSK · ਯੂਹੰਨਾ 5:39
Treasury of Scripture Knowledge references in ਪੰਜਾਬੀ IRV.
ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।
ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
¶ ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?›
¶ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
‹ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ।›
¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›
‹ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।›
‹ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।›
ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?
¶ ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।
ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।