TSK

TSK · ਯੂਹੰਨਾ 6:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”

ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।

ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।

ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।

ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।

¶ ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ‹ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ।›