TSK

TSK · ਯੂਹੰਨਾ 6:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।

¶ ਪਰ ਯਿਸੂ ਇਹ ਜਾਣ ਕੇ ਉੱਥੋਂ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਸਭਨਾਂ ਨੂੰ ਚੰਗਾ ਕੀਤਾ।

ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ।

ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।