TSK

TSK · ਯੂਹੰਨਾ 6:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।

ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,

¶ ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?

¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›

‹ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।›

ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਚੁਣਿਆ ਹੋਇਆ ਪੁੱਤਰ ਹੈ, ਉਹ ਦੀ ਸੁਣੋ।

“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ

ਯਿਸੂ ਨੇ ਜ਼ਵਾਬ ਦਿੱਤਾ, ‹“ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।›

ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”

‹ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”›

‹ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”›

‹ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”›

‹ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।›

‹ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”›

‹ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।›

ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।

ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।

ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।

ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।

ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।

ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।

ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।

ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।

ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।

ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l