TSK

TSK · ਯੂਹੰਨਾ 6:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।

‹ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।›

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।

ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।

ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।

ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।