TSK

TSK · ਯੂਹੰਨਾ 6:30

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।

ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।

ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,

¶ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।

ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।

ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”

‹ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।›

¶ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।

ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।

ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।