TSK

TSK · ਯੂਹੰਨਾ 6:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।

ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।

ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”

ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।

‹ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।›