TSK

TSK · ਯੂਹੰਨਾ 6:45

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

‹ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।›

ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,

¶ ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ‹ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।›

‹ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।›

‹ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।›

ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!

ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।

¶ ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,