TSK

TSK · ਯੂਹੰਨਾ 6:57

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

ਯਿਸੂ ਨੇ ਉਸ ਨੂੰ ਆਖਿਆ, ‹“ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।›

‹ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।›

ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।

ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।

ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।