TSK

TSK · ਯੂਹੰਨਾ 7:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।

ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।

ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।

‹ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।›

¶ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, ‹“ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।›

‹ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”›

ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।

ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।