ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
TSK
TSK · ਯੂਹੰਨਾ 7:18
Treasury of Scripture Knowledge references in ਪੰਜਾਬੀ IRV.
‹ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ,› ‹ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ,› ‹ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,›
‹ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।›
ਯਿਸੂ ਨੇ ਉੱਤਰ ਦਿੱਤਾ, ‹“ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।›
‹ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ!› ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
‹ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।›
ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।