ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
TSK
TSK · ਯੂਹੰਨਾ 7:27
Treasury of Scripture Knowledge references in ਪੰਜਾਬੀ IRV.
ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,
ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‹‘ਮੈਂ ਸਵਰਗੋਂ ਉੱਤਰਿਆ ਹਾਂ।’”›
ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।